Section 144 imposed in Patiala till 4 August 2023

HomeUncategorized

Section 144 imposed in Patiala till 4 August 2023

Section 144 imposed in Patiala till 4 August 2023 ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ

Punjab:VB nabs Sanitary Inspector for taking Rs 4,000 bribe from a ragpicker
DR. BALJIT KAUR ASSURES ANGANWADI UNION THAT THEIR DEMANDS WILL BE RESOLVED
Krishi Vigyan Kendra, Patiala participates in Eat Right Millet Mela & Walkathon 2023

Section 144 imposed in Patiala till 4 August 2023

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 4 ਅਗਸਤ 2023 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ ਅਤੇ ਮਾਤਮੀ ਸਮਾਰੋਹਾਂ ਦੇ ਇਕੱਠ ‘ਤੇ ਲਾਗੂ ਨਹੀਂ ਹੋਣਗੇ।

COMMENTS

WORDPRESS: 0
DISQUS: 1